SadiApni.Com
Punjabi Sairy
Jad Vee Tera-ਜਦ ਵੀ ਤੇਰਾ ਦੀਦਾਰ ਹੋਵੇਗਾ
ਜਦ ਵੀ ਤੇਰਾ ਦੀਦਾਰ ਹੋਵੇਗਾ
ਝੱਲ ਦਿਲ ਦਾ ਬੀਮਾਰ ਹੋਵੇਗਾ
ਕਿਸੇ ਵੀ ਜਨਮ ਆ ਕੇ ਵੇਖ ਲਵੀਂ
ਤੇਰਾ ਹੀ ਇੰਤਜ਼ਾਰ ਹੋਵੇਗਾ
ਜਿੱਥੇ ਭੱਜਿਆ ਵੀ ਨਾ ਮਿਲੂ ਦੀਵਾ
ਸੋਈਉ ਮੇਰਾ ਮਜ਼ਾਰ ਹੋਵੇਗਾ
ਕਿਸ ਨੇ ਮੈਨੂੰ ਆਵਾਜ਼ ਮਾਰੀ ਹੈ
ਕੋਈ ਦਿਲ ਦਾ ਬੀਮਾਰ ਹੋਵੇਗਾ
ਇੰਜ ਲੱਗਦਾ ਹੈ ‘ਸਿ਼ਵ’ ਦੇ ਸਿ਼ਅਰਾਂ ‘ਚੋਂ
ਕੋਈ ਧੁਖਦਾ ਅੰਗਾਰ ਹੋਵੇਗਾ।