Raat Gayee Kar Tara Tara-ਰਾਤ ਗਈ ਕਰ ਤਾਰਾ ਤਾਰਾ

ਰਾਤ ਗਈ ਕਰ ਤਾਰਾ ਤਾਰਾ
ਹੋਇਆ ਦਿਲ ਦਾ ਦਰਦ ਅਧਾਰਾ

ਰਾਤੀਂ ਈਕਣ ਸੜਿਆ ਸੀਨਾ
ਅੰਬਰ ਟਪ ਗਿਆ ਚੰਗਿਆੜਾ

ਅੱਖਾਂ ਹੋਈਆਂ ਹੰਝੂ ਹੰਝੂ
ਦਿਲ ਦਾ ਸ਼ੀਸ਼ਾ ਪਾਰਾ ਪਾਰਾ

ਹੁਣ ਤਾਂ ਮੇਰੇ ਦੋ ਹੀ ਸਾਥੀ
ਇਕ ਹੌਕਾ ਇਕ ਹੰਝੂ ਖਾਰਾ

ਮੈਂ ਬੁਝੇ ਦੀਵੇ ਦਾ ਧੂੰਆਂ
ਕਿੰਝ ਕਰਾਂ ਤੇਰਾ ਰੋਸ਼ਨ ਦੁਆਰਾ

ਮਰਨਾ ਚਾਹਿਆ ਮੌਤ ਨਾ ਆਈ
ਮੌਤ ਵੀ ਮੈਨੂੰ ਦੇ ਗਈ ਲਾਰਾ

ਨਾ ਛਡ ਮੇਰੀ ਨਬਜ਼ ਮਸੀਹਾ
ਗ਼ਮ ਦਾ ਮਗਰੋਂ ਕੌਣ ਸਹਾਰਾ।