Shri Guru Har Rai Ji-ਗੁਰੂ ਹਰਿਰਾਇ ਸਾਹਿਬ ਜੀ

ਗੁਰੂ ਹਰਿਰਾਇ ਸਾਹਿਬ ਜੀ ਦਾ ਜਨਮ ਬਾਬਾ ਗੁਰਦਿੱਤਾ ਜੀ ਦੇ ਗ੍ਰਹਿ ਵਿਖੇ ਮਾਤਾ ਨਿਹਾਲ ਕੌਰ ਜੀ ਦੀ ਕੁੱਖੋਂ 16 ਜਨਵਰੀ 1630 ਈ. ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ. ਆਪ ਜੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪੋਤਰੇ ਸਨ.ਆਪ ਜੀ ਨੇ ਗਰੀਬਾ ,ਲੋੜਵੰਦਾ ਤੇ ਰੋਗੀਆਂ ਦੀ ਦੇਖਭਾਲ ਸੇਵਾ ਅਤੇ ਇਲਾਜ ਵੱਲ ਖਾਸ ਧਿਆਨ ਦਿੱਤਾ.

ਆਪ ਜੀ ਨੇ ਦਵਾਈ ਖਾਨੇ ਵਿੱਚ ਅਮੀਰ ਗਰੀਬ ਇਲਾਜ ਕਰਵਾਇਆ ਕਰਦੇ ਸਨ. ਜਦੋਂ ਜਹਾਂਗੀਰ ਦਾ ਬੇਟਾ ਦਾਰਾ ਸ਼ਿਕੋਹ ਬਹੁਤ ਬਿਮਾਰ ਹੋ ਗਿਆ ਅਤੇ ਕਿੱਧਰੇ ਵੀ ਇਲਾਜ ਨਾ ਹੋਇਆ ਤਾਂ ਗੁਰੂ ਸਾਹਿਬ ਜੀ ਦੇ ਦਵਾਈ ਖਾਨੇ ਤੋਂ ਦਵਾਈ ਮੰਗਵਾਈ ਗਈ. ਜਿਸ ਨਾਲ ਉਹ ਤੰਦਰੁਸਤ ਹੋ ਗਿਆ. ਆਪ ਜੀ ਪਾਸ ਤਿਆਰ-ਬਰ-ਤਿਆਰ 2200 ਸਵਾਰ ਰਹਿੰਦੇ ਪਰ ਆਪ ਨੂੰ ਕੋਈ ਜੰਗ ਨਹੀਂ ਕਰਨੀ ਪਈ.

ਜਦੋਂ ਦਾਰਾ ਸ਼ਿਕੋਹ ਆਪਣੇ ਭਰਾ ਔਰੰਗਜੇਬ ਤੋਂ ਬਚਣ ਲਈ ਗੁਰੂ ਜੀ ਦੀ ਸ਼ਰਨ ਵਿੱਚ ਗੋਇੰਦਵਾਲ ਵਿਖੇ ਪਹੁੰਚਿਆ ਅਤੇ ਉਸ ਨੇ ਸਹਾਇਤਾ ਦੀ ਪੁਕਾਰ ਕੀਤੀ ਤਾਂ ਗੁਰੂ ਸਾਹਿਬ ਨੇ ਮਗਰ ਆ ਰਹੀ ਔਰੰਗਜੇਬ ਦੀ ਫੌਜ ਨੂੰ ਦਰਿਆ ਤੋਂ ਪਾਰ ਡੱਕ ਦਿੱਤਾ.

7 ਜੁਲਾਈ ਸੰਨ 1661 ਈ: ਵਿਚ ਆਪਣੇ ਛੋਟੇ ਸਪੁੱਤਰ ਸ੍ਰੀ ਹਰਿਕ੍ਰਿਸ਼ਨ ਜੀ ਨੂੰ ਗੁਰੂ ਨਾਨਕ ਦੀ ਗੱਦੀ 'ਤੇ ਬਿਠਾ ਕੇ ਪੰਜ ਪੈਸੇ ਤੇ ਨਾਰੀਅਲ ਰੱਖ, ਪੰਜ ਪਰਕਰਮਾਂ ਕਰਕੇ ਮੱਥਾ ਟੇਕਿਆ. ਬਾਬਾ ਬੁੱਢਾ ਜੀ ਦੇ ਸਪੁੱਤਰ ਭਾਈ ਭਾਨਾ ਜੀ ਪਾਸੋਂ ਗੁਰਿਆਈ ਦਾ ਤਿਲਕ ਲਗਵਾਇਆ ਅਤੇ ਅੱਠਵੇਂ ਗੁਰੂ ਨਾਨਕ ਪ੍ਰਗਟ ਕੀਤੇ. ਇਸ ਤੋਂ ਬਾਅਦ ਆਪ ਜੀ ਜੋਤੀ ਜੋਤ ਸਮਾ ਗਏ.