SadiApni.Com
SIKH ITHAS
Bhai Mani Singh Ji-ਭਾਈ ਸਾਹਿਬ ਭਾਈ ਮਨੀ ਸਿੰਘ ਜੀ
ਭਾਈ ਸਾਹਿਬ ਭਾਈ ਮਨੀ ਸਿੰਘ ਜੀ ਸਿੱਖ ਇਤਿਹਾਸ ਦੇ ਅਜਿਹੀ ਸ਼ਖਸੀਅਤ ਹਨ ਜਿਹਨਾਂ ਨੂੰ ਕੌਮ ਕਦੀ ਭੁਲਾ ਨਹੀਂ ਸਕਦੀ। ਆਪ ਜੀ ਦੀਆਂ ਬੇਅੰਤ ਕੁਰਬਾਨੀਆਂ ਨੂੰ ਇਤਿਹਾਸ ਵਿੱਚ ਸੁਨਿਹਰੀ ਅੱਖਰਾਂ ਵਿੱਚ ਲਿਖਿਆ ਗਿਆ ਹੈ। ਭਾਈ ਸਾਹਿਬ ਜੀ ਦੇ ਪਿਤਾ ਦਾ ਨਾਮ ਮਾਈ ਦਾਸ ਸੀ।
ਆਪ ਜੀ ਦਾ ਵਿਆਹ ਭਾਈ ਲੱਖੀ ਸ਼ਾਹ ਵਣਜਾਰਾ ਦੀ ਸਪੁੱਤਰੀ ਬੀਬੀ ਸੀਤੋ ਜੀ ਨਾਲ ਹੋਇਆ। ਭਾਈ ਸਾਹਿਬ ਜੀ ਨੇ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਚਰਨਾਂ ਵਿੱਚ ਸੇਵਾ ਕੀਤੀ। ਇਸ ਦੇ ਬਾਅਦ ਆਪ ਜੀ ਸ਼੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੇ ਚਰਨਾਂ ਵਿੱਚ ਸੇਵਾ ਕੀਤੀ। ਆਪ ਜੀ ਨੇ ਗੁਰਬਾਣੀ ਦੀਆਂ ਪੋਥੀਆਂ ਦੇ ਉਤਾਰੇ ਕਰਨ ਤੇ ਕਰਵਾਉਣ ਦੀ ਸੇਵਾ ਕੀਤੀ।
ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਜਦੋਂ ਦਿੱਲੀ ਸ਼ਹੀਦੀ ਪ੍ਰਾਪਤ ਕਰਨ ਲਈ ਗਏ ਤਾਂ ਭਾਈ ਸਾਹਿਬ ਦੀ ਸੇਵਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕੋਲ ਲਗਾ ਦਿੱਤੀ ਗਈ। ਭਾਈ ਸਾਹਿਬ ਮਨੀ ਸਿੰਘ ਜੀ ਨੂੰ ਮਿਲਾ ਕੇ ਕੁੱਲ੍ਹ 12 ਭਰਾ ਸਨ। ਜਿਹਨਾਂ ਵਿੱਚੋਂ 11 ਭਰਾਵਾਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆ।
ਭਾਈ ਸਾਹਿਬ ਜੀ ਨੇ 1699 ਦੀ ਵਿਸਾਖੀ ਤੇ ਪਰਿਵਾਰ ਸਮੇਤ ਖੰਡੇ ਬਾਟੇ ਦੀ ਪਾਹੁਲ ਛਕੀ। ਜਦੋਂ ਪਹਾੜੀ ਰਾਜਿਆਂ ਨੇ ਗੁਰੂ ਸਾਹਿਬ ਜੀ ਤੇ ਹਮਲਾ ਕੀਤਾ ਅਤੇ ਇਕ ਹਾਥੀ ਨੂੰ ਸ਼ਰਾਬ ਪਿਆ ਕੇ ਕਿਲ੍ਹੇ ਦਾ ਦਰਵਾਜਾ ਤੋੜਣ ਲਈ ਭੇਜਿਆ ਤਾਂ ਆਪ ਜੀ ਦੇ ਸਪੁੱਤਰ ਭਾਈ ਬਚਿੱਤਰ ਸਿੰਘ ਨੇ ਹਾਥੀ ਦਾ ਮੁਕਾਬਲਾ ਕੀਤਾ ਅਤੇ ਹਾਥੀ ਨੂੰ ਭਜਾ ਦਿੱਤਾ। ਭਾਈ ਸਾਹਿਬ ਨੇ ਅੰਮ੍ਰਿਤਸਰ ਸਾਹਿਬ ਦੀ ਸੇਵਾ ਸੰਭਾਲੀ ਅਤੇ ਜਦੋਂ ਆਪ ਜੀ ਤੋਂ ਜ਼ਕਰੀਆ ਖਾਨ ਨੇ ਟੈਕਸ ਦਿੱਤਾ ਜਾਵੇ ਤਾਂ ਆਪ ਜੀ ਨੇ ਰਕਮ ਦੇਣ ਤੋਂ ਮਨ੍ਹਾਂ ਕਰ ਦਿੱਤਾ।
ਜ਼ਕਰੀਆ ਖਾਨ ਨੇ ਭਾਈ ਸਾਹਿਬ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਹਨਾਂ ਨੂੰ ਇਸਲਾਮ ਕਬੂਲ ਕਰਨ ਲਈ ਕਿਹਾ, ਪਰ ਭਾਈ ਸਾਹਿਬ ਜੀ ਨੇ ਆਪਣੇ ਧਰਮ ਨੂੰ ਛੱਡਣ ਲਈ ਮਨ੍ਹਾਂ ਕਰ ਦਿੱਤਾ ਅਤੇ ਕਿਹਾ ਕਿ ਉਹ ਇਸਲਾਮ ਕਬੂਲ ਨਹੀਂ ਕਰਨਗੇ। ਇਸ ਗੱਲ ਤੇ ਜ਼ਕਰੀਆ ਖਾਨ ਨੇ ਭਾਈ ਸਾਹਿਬ ਜੀ ਦਾ ਬੰਦ-ਬੰਦ ਕੱਟਣ ਦਾ ਹੁਕਮ ਦਿੱਤਾ ਗਿਆ। ਭਾਈ ਸਾਹਿਬ ਜੀ ਹੱਸ ਕੇ ਆਪਣਾ ਬੰਦ-ਬੰਦ ਕਟਵਾਇਆ ਅਤੇ ਸ਼ਹੀਦੀ ਪ੍ਰਾਪਤ ਕੀਤੀ।